ਬਰਨਾਲਾ – ਸੁਖਵਿੰਦਰ ਸਿੰਘ ਪਲਾਹਾ
ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਸ ਐਸ ਪੀ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤੇ ਪੁਲਿਸ ਸਟੇਸ਼ਨ ਸਹਿਣਾ ਤੇ ਭਦੌੜ ਵੱਲੋਂ ਇੱਕ ਸਾਂਝੇ ਤੌਰ ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਸਖਤੀ ਨਾਲ ਚੈਕਿੰਗ ਕੀਤੀ ਗਈ ਥਾਣਾ ਭਦੌੜ ਦੇ ਮੁਖੀ ਹਰਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਵੱਲੋਂ ਇਹ ਨਾਕਾਬੰਦੀ ਚੈਕਿੰਗ ਦੌਰਾਨ ਬਿਨਾਂ ਕਾਗਜ਼ਾਤ ਵਾਲੇ ਵਾਹਨ, ਬਿਨਾਂ ਹੈਲਮੈਟ ਵਾਲੇ ਜਾਂ ਟਰਿਪਲ ਸਵਾਰੀ ਵਾਲੇ ਵਾਹਨਾਂ ਨੂੰ ਰੋਕ ਕੇ ਉਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ ਹੈ ਅਤੇ ਅਧੂਰੇ ਕਾਗਜਾਤ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ ਹਨ।
ਇਸ ਤੋਂ ਇਲਾਵਾ ਥਾਣਾ ਮੁਖੀ ਸ਼ਹਿਣਾ ਰੇਨੂੰ ਪਰੋਚਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਨਾਕਾਬੰਦੀ ਸਾਡੇ ਵੱਲੋਂ ਸ਼ਾਮ 6 ਵਜੇ ਤੋਂ ਰਾਤ ਦੇ 10 ਵਜੇ ਤੱਕ ਨਿਰੰਤਰ ਜਾਰੀ ਰਹੇਗੀ ਅਤੇ ਜਿਨ੍ਹਾਂ ਵਾਹਨ ਚਾਲਕਾਂ ਕੋਲ ਕਾਗਜ ਅਧੂਰੇ ਹੋਣਗੇ ਸਾਡੇ ਵੱਲੋਂ ਉਹਨਾਂ ਵਾਹਨਾਂ ਦੇ ਚਲਾਨ ਕੱਟੇ ਜਾਣਗੇ ।ਉਹਨਾਂ ਅਪੀਲ ਕਰਦਿਆਂ ਕਿਹਾ ਕਿ ਆਪੋ ਆਪਣੇ ਵਾਹਨਾ ਦੇ ਕਾਗਜਤ ਪੂਰੇ ਰੱਖਣ ਤਾਂ ਕਿ ਪੁਲਿਸ ਦੀ ਕਿਸੇ ਵੀ ਕਾਰਵਾਈ ਤੋਂ ਬਚਿਆ ਜਾ ਸਕੇ।


