Hot Topics

ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਮੋਗਾ ਦਾ ਸਲਾਨਾ ਨਤੀਜਾ ਰਿਹਾ ਸ਼ਾਨਦਾਰ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਮੋਗਾ ਦੁਆਰਾ ਵਿਦਿਅਕ ਵਰੇ 2025-26 ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਸਾਰੀਆਂ ਹੀ ਕਲਾਸਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਸ ਮੌਕੇ ਤੇ ਮੌਜੂਦ ਸਕੂਲ ਪ੍ਰਧਾਨ ਚਰਨ ਸਿੰਘ ਸਕੂਲ ਚੇਅਰਮੈੱਨ ਯੋਗਿੰਦਰ ਸ਼ਰਮਾ ਪ੍ਰਿੰਸੀਪਲ ਕੁੰਜੂਮੋਲ ਜੋਅ ਤੇ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਸਾਰੇ ਹੀ ਵਿਦਿਆਰਥੀਆਂ ਸਟਾਫ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਤੇ ਵੱਖ-ਵੱਖ ਕਲਾਸਾਂ ਵਿੱਚ ਪੁੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਕਲਾਸ ਯੂ਼.ਕੇ.ਜੀ ਦੀ ਗ੍ਰੈਜੂਏਸ਼ਨ ਸੈਰੇਮਨੀ ਵੀ ਆਯੋਜਿਤ ਕੀਤੀ ਗਈ। ਵਿਦਿਅਕ ਸੈਸ਼ਨ 2025-26 ਦੌਰਾਨ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਵਿੱਚ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਉਚੇਚੇ ਤੌਰ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਨਤੀਜਾ ਲੈਣ ਆਏ ਮਾਪਿਆਂ ਦੀ ਖੁਸ਼ੀ ਚਿਹਰੇ ਤੇ ਸਾਫ ਝਲਕਦੀ ਦਿਖਾਈ ਦੇ ਰਹੀ ਸੀ।ਇਸ ਮੌਕੇ ਤੇ ਪਹੁੰਚੇ ਮਾਪਿਆਂ ਨੇ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦੀ ਖੂਬ ਸ਼ਲਾਘਾ ਕੀਤੀ।

Tags :

ndtv18news@gmail.com

http://okpunjab.in

Recent News

error: ਹੱਟ... ਗੱਲ ਕੀ ਐ..? ਕਾਪੀ ਨਾ ਕਰ..ਆਪੇ ਲਿੱਖ